Gsss Ralli
ਅੱਜ ਸਵੇਰ ਦੀ ਸਭਾ ਵਿੱਚ ਮੈਡਮ ਜਗਵਿੰਦਰ ਕੌਰ ਸਾਇੰਸ ਮਿਸਟ੍ਰੈਸ ਵੱਲੋਂ ਵਾਤਾਵਰਣ ਸੁਰੱਖਿਆ ਲਈ ਇੱਕ ਵਾਰ ਵਰਤੋਂਯੋਗ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਬੱਚਿਆਂ ਨੇ ਕਵਿਤਾ ਅਤੇ ਭਾਸ਼ਣ ਦੇ ਰੂਪ ਵਿੱਚ ਆਪਣੇ ਵਿਚਾਰ ਪੇਸ਼ ਕੀਤੇ। ਇਸ ਤੋਂ ਇਲਾਵਾ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ
12/06/2026
ਬੜੇ ਦੁੱਖ ਦੀ ਗੱਲ ਹੈ ਕਿ ਕੱਲ੍ਹ ਰਾਤ ਆਏ ਤੇਜ਼ ਤੁਫਾਨ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਲੀ ਦੇ ਦੋ ਸੈੱਡ ਜਿਨ੍ਹਾਂ ਵਿੱਚੋਂ ਇੱਕ ਤਾਂ ਕੁੱਝ ਦਿਨ ਪਹਿਲਾਂ ਹੀ ਤਿਆਰ ਹੋਇਆ ਸੀ ਪੂਰੀ ਤਰ੍ਹਾਂ ਤਬਾਹ ਹੋ ਗਏ। ਕੁਦਰਤ ਅੱਗੇ ਇਨਸਾਨ ਬੇਬੱਸ ਹੈ।
30/05/2026
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡਾ: ਨਾਇਬ ਸਿੰਘ ਲੈਕਚਰਾਰ ਪੰਜਾਬੀ ਜੀ ਦੀ ਅਗਵਾਈ ਵਿੱਚ ਅੱਜ ਸਸਸ ਰੱਲੀ ਵਿਖੇ ਮਾਪੇ ਅਧਿਆਪਕ ਮਿਲਣੀ ਆਯੋਜਿਤ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿਚ ਮਾਤਾ ਪਿਤਾ, ਸਮੂਹ ਗ੍ਰਾਮ ਪੰਚਾਇਤ, ਸਮੂਹ ਸਕੂਲ ਮੈਨੇਜਮੈਂਟ ਕਮੇਟੀ ਅਤੇ ਪਤਵੰਤੇ ਸੱਜਣ ਹਾਜ਼ਰ ਹੋਏ। ਮੀਟਿੰਗ ਵਿੱਚ ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ। ਵੱਖ ਵੱਖ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਅਤੇ ਗ੍ਰਾਮ ਪੰਚਾਇਤ ਅਤੇ ਐਸ ਐਮ ਸੀ ਕਮੇਟੀ ਵੱਲੋਂ ਸਮੂਹ ਅਧਿਆਪਕ ਸਾਹਿਬਾਨ ਅਤੇ ਨਾਨ ਟੀਚਿੰਗ ਸਟਾਫ ਨੂੰ ਵੀ ਸਨਮਾਨਿਤ ਕੀਤਾ ਗਿਆ।
29/05/2026
ਜ਼ਰੂਰ ਆਉਣਾ ਜੀ
18/05/2026
ਬੜੇ ਮਾਣ ਦੀ ਗੱਲ ਹੈ ਕਿ ਵਿਕਸਤ ਭਾਰਤ ਬਿਲਡਾਥਨ 2025 ਤਹਿਤ ਪੂਰੇ ਭਾਰਤ ਵਿੱਚੋਂ ਚੁਣੇ ਗਏ ਸਕੂਲਾਂ ਵਿੱਚ ਜ਼ਿਲ੍ਹਾ ਮਾਨਸਾ ਵਿੱਚੋਂ ਸਸਸ ਰੱਲੀ ਦੀ ਚੋਣ ਹੋਈ ਹੈ। ਸਮੂਹ ਸਟਾਫ, ਇਸ ਪ੍ਰੋਜੈਕਟ ਦੇ ਨੋਡਲ ਮੈਡਮ ਜਗਵਿੰਦਰ ਕੌਰ ਸਾਇੰਸ ਮਿਸਟ੍ਰੈਸ ਅਤੇ ਇਸ ਨਾਲ ਸਬੰਧਿਤ ਵਿਦਿਆਰਥੀ ਵਧਾਈ ਦੇ ਪਾਤਰ ਹਨ।
Click here to claim your Sponsored Listing.
Category
Contact the school
Telephone
Website
Address
Ralli
Budhlada